ਨਗਰ ਨਿਗਮ ਜਲੰਧਰ (ਵੈਸਟ) ਅਤੇ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਨੇ ਕੀਤਾ ਚੋਣ ਪ੍ਰਚਾਰ
ਕਿਹਾ, ਨਗਰ ਨਿਗਮ ਚੋਣਾਂ ਵਿਚ ਜਿਤ ਪ੍ਰਾਪਤ ਕਰੇਗੀ ਆਪ ਸਰਕਾਰ—ਵਿਧਾਇਕ ਸਵਨਾ

ਫਾਜ਼ਿਲਕਾ 19 ਦਸੰਬਰ 2024 : ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਨਗਰ ਨਿਗਮ ਜਲੰਧਰ (ਵੈਸਟ) ਦੇ ਵੱਖ—ਵੱਖ ਵਾਰਡਾਂ ਵਿਚ ਸਥਾਨਕ ਉਮੀਦਵਾਰਾਂ ਦੇ ਹਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਲੋਕ ਭਲਾਈ ਫੈਸਲੇ ਲਏ ਜਾ ਰਹੇ ਹਨ।
ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜ਼ੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੇ ਹਿਤਾਂ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਲਿਆਉਂਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਤਾ ਵਿਚ ਲਿਆਂਦਾ ਸੀ ਤੇ ਹੁਣ ਸਰਕਾਰ ਲੋਕਾਂ ਨੂੰ ਉਸਦਾ ਮੁਲ ਲਗਾਤਾਰ ਮੋੜ ਰਹੀ ਹੈ।
ਉਨ੍ਹਾਂ ਆਖਿਆ ਕਿ ਉਹ ਲੋਕਾਂ ਤੋਂ ਇਕ ਵਾਰ ਫਿਰ ਵੋਟਾਂ ਮੰਗਣ ਉਨ੍ਹਾਂ ਕੋਲ ਆਏ ਹਨ ਤਾਂ ਜ਼ੋ ਨਗਰ ਨਿਗਮ ਦੀਆਂ ਚੋਣਾਂ ਵਿਚ ਜਿਤ ਦਰਜ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰ ਸਕੇ।
ਇਸ ਮੌਕੇ ਸਰਪੰਚ ਗਗਨਦੀਪ ਸਿੰਘ, ਬਲਵਿੰਦਰ ਸਿੰਘ, ਟਰੱਕ ਯੁਨੀਅਨ ਪ੍ਰਧਾਨ ਮਨਜੋਤ ਖੇੜਾ, ਸੀਨੀਅਰ ਆਗੂ ਹਰਮੰਦਰ ਸਿੰਘ ਬਰਾੜ, ਗੁਰਮੀਤ ਸਿੰਘ ਬਿਟੂ ਕਾਠਪਾਲ ਮੌਜੂਦ ਰਹੇ।
What's Your Reaction?






