ਸੀ.ਐਮ. ਦੀ ਯੋਗਸ਼ਾਲਾ ਨੂੰ ਜਿਲ੍ਹੇ ਵਿੱਚ ਮਿਲ ਰਿਹਾ ਭਰਪੂਰ ਹੁਲਾਰਾ-ਵਿਨੀਤ ਕੁਮਾਰ

Nov 27, 2024 - 23:04
 0
ਸੀ.ਐਮ. ਦੀ ਯੋਗਸ਼ਾਲਾ ਨੂੰ ਜਿਲ੍ਹੇ ਵਿੱਚ ਮਿਲ ਰਿਹਾ ਭਰਪੂਰ ਹੁਲਾਰਾ-ਵਿਨੀਤ ਕੁਮਾਰ
Join Our Channels
Join Our WhatsApp Channel Click Here
Follow Us on Google News Click Here
Follow Us on Daily Hunt Click Here

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਫ਼ਰੀਦਕੋਟ 27 ਨਵੰਬਰ ,2024 : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਨੂੰ ਫਰੀਦਕੋਟ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਫਰੀਦਕੋਟ ਜਿ਼ਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਲੋਕ ਭਰਪੂਰ ਆਨੰਦ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਗੁਰੂਦੁਆਰਾ ਬਾਬਾ ਨਾਮਦੇਵ ਡੋਗਰ ਬਸਤੀ ਗਲੀ ਨੰਬਰ 5 ਵਿਖੇ ਵੀ ਟਰੇਨਰ ਅਮਨਦੀਪ ਕੌਰ ਵੱਲੋਂ ਸ਼ਾਮ 6.15 ਤੋਂ 7.15 ਤੱਕ ਜਿਲ੍ਹਾ ਵਾਸੀਆਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਿਲ੍ਹੇ ਵਿੱਚ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ।

ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।

What's Your Reaction?

like

dislike

love

funny

angry

sad

wow