ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

Nov 27, 2024 - 22:48
 0
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ
Join Our Channels
Join Our WhatsApp Channel Click Here
Follow Us on Google News Click Here
Follow Us on Daily Hunt Click Here

ਯਾਤਰਾ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹਜਾਰਾਂ ਵਰਕਰਾਂ ਤੇ ਸਮਰਥਕਾਂ ਨੇ ਕੀਤੀ ਸ਼ਿਰਕਤ, ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ

ਅਸੀਂ ਸਾਰੇ ਵਰਕਰਾਂ ਦਾ ਸਤਿਕਾਰ ਕਰਾਂਗੇ ਅਤੇ ਮਿਲ ਕੇ ਪਾਰਟੀ ਨੂੰ ਅੱਗੇ ਲੈ ਕੇ ਜਾਵਾਂਗੇ - ਸ਼ੈਰੀ ਕਲਸੀ

ਆਗਾਮੀ ਨਗਰ ਨਿਗਮ ਚੋਣਾਂ ਵਿੱਚ ਵੱਡੀ ਜਿੱਤ ਦਾ ਕੀਤਾ ਦਾਅਵਾ, ਕਿਹਾ- ਸਾਰੀਆਂ ਨਗਰ ਨਿਗਮਾਂ ਵਿੱਚ ਆਮ ਆਦਮੀ ਪਾਰਟੀ ਦਾ ਬਣੇਗਾ ਮੇਅਰ

ਚੰਡੀਗੜ੍ਹ, 27 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਅੱਜ ਪਾਰਟੀ ਦੇ ਨਵੇਂ ਸੂਬਾਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਯਾਤਰਾ ਕੱਢੀ ਅਤੇ ਪਾਰਟੀ ਵਰਕਰਾਂ ਨੂੰ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ। 

ਇਸ ਯਾਤਰਾ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਕਈ ਵਿਧਾਇਕਾਂ ਤੇ ਪਾਰਟੀ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਹਜ਼ਾਰਾਂ ਪਾਰਟੀ ਸਮਰਥਕਾਂ ਅਤੇ ਵਰਕਰਾਂ ਨੇ ਯਾਤਰਾ ਵਿੱਚ ਸ਼ਿਰਕਤ ਕੀਤੀ। ਵਰਕਰਾਂ ਨੇ ਹਰ ਚੌਕ ਵਿੱਚ ਪਾਰਟੀ ਦੇ ਨਵੇਂ ਕਾਰਜਕਾਰੀ ਪ੍ਰਧਾਨ ਦਾ ਫੁੱਲਾਂ ਦੀ ਵਰਖਾ ਕੀਤੀ ਅਤੇ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਸਵਾਗਤ ਕੀਤਾ।

ਯਾਤਰਾ ਦੌਰਾਨ ਵੱਖ-ਵੱਖ ਥਾਵਾਂ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ | ਆਪਣੇ ਵਰਕਰਾਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਪਾਰਟੀ ਅੱਜ ਇਸ ਮੁਕਾਮ 'ਤੇ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਰਕਰਾਂ ਦਾ ਸਤਿਕਾਰ ਕਰਾਂਗੇ ਅਤੇ ਮਿਲ ਕੇ ਪਾਰਟੀ ਨੂੰ ਪੰਜਾਬ ਵਿੱਚ ਅੱਗੇ ਲੈ ਕੇ ਜਾਵਾਂਗੇ।  ਉਨ੍ਹਾਂ ਜ਼ਿਮਨੀ ਚੋਣਾਂ ਵਿੱਚ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲਗਨ ਦੀ ਵੀ ਸ਼ਲਾਘਾ ਕੀਤੀ।

ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 'ਆਪ' ਸਰਕਾਰ ਪੰਜਾਬ ਨੂੰ ਮੁੜ ਤੋਂ  ਖੁਸ਼ਹਾਲ ਸੂਬਾ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਅਤੇ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ।  ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਹਨ। 

ਉਨ੍ਹਾਂ ਨੌਜਵਾਨਾਂ ਨੂੰਅਪੀਲ ਕੀਤੀ ਕਿ ਉਹ ਪੰਜਾਬ ਛੱਡ ਕੇ ਬਾਹਰ ਨਾ ਜਾਣ। ਪੰਜਾਬ ਸਰਕਾਰ ਸੂਬੇ ਵਿੱਚ ਹੀ ਰੁਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰ ਰਹੀ ਹੈ।  ਪਿਛਲੇ ਢਾਈ ਸਾਲਾਂ ਵਿੱਚ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।  ਆਉਣ ਵਾਲੇ ਦਿਨਾਂ ਵਿੱਚ ਹੋਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ। ਕਈ ਵੱਡੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਬਾਕੀਆਂ 'ਤੇ ਵੀ ਕੰਮ ਚੱਲ ਰਿਹਾ ਹੈ, ਉਹ ਵੀ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ।

ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਸਾਡੇ ਵਰਗੇ ਇਕ ਛੋਟੇ ਪਾਰਟੀ ਵਰਕਰ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪਾਰਟੀ ਦੇ ਹਰ ਵਰਕਰ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।

ਸ਼ੈਰੀ ਕਲਸੀ ਨੇ ਪੰਜਾਬ ਦੀਆਂ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਵੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਸਾਰੀਆਂ ਨਗਰ ਨਿਗਮਾਂ ਵਿੱਚ ਜਿੱਤ ਹਾਸਲ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਿ ਝੋਲੀ ਵਿੱਚ ਪਾਵਾਂਗੇ।  ਅੰਮ੍ਰਿਤਸਰ ਵਿੱਚ ਉਨ੍ਹਾਂ ਕਿਹਾ ਕਿ ਇੱਥੋਂ ਦਾ ਅਗਲਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਹੋਵੇਗਾ।

What's Your Reaction?

like

dislike

love

funny

angry

sad

wow