ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਹਾਟ—ਸਪਾਟ ਪਿੰਡਾਂ ਦਾ ਕੀਤਾ ਦੌਰਾ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕਾਰਜਸ਼ੀਲ—ਡਿਪਟੀ ਕਮਿਸ਼ਨਰ

Sep 30, 2024 - 22:39
 0
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਹਾਟ—ਸਪਾਟ ਪਿੰਡਾਂ ਦਾ ਕੀਤਾ ਦੌਰਾ

ਪੁਲਿਸ ਵਿਭਾਗ ਦਾ ਅਮਲਾ ਕਿਸਾਨਾ ਨੁੰ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਰ ਰਿਹਾ ਪ੍ਰੇਰਿਤ—ਜ਼ਿਲ੍ਹਾ ਪੁਲਿਸ ਮੁਖੀ

ਫਾਜ਼ਿਲਕਾ, 30 ਸਤੰਬਰ : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਵਰਿੰਦਰ ਸਿੰਘ ਬਰਾੜ ਵੱਲੋਂ ਸਾਂਝੇ ਤੌਰ *ਤੇ ਹਾਟ—ਸਪਾਟ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉਨ੍ਹਾਂ ਹਾਟ ਸਪਾਟ ਪਿੰਡ ਕਰਨੀ ਖੇੜਾ ਸਮੇਤ ਵੱਖ—ਵੱਖ ਪਿੰਡਾਂ ਵਿਖੇ ਪਹੁੰਚ ਕੀਤੀ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਹਿਤ ਕਿਸਾਨਾਂ ਨਾਲ ਤਾਲਮੇਲ ਕਾਇਮ ਕੀਤਾ।

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਖੇਤੀਬਾੜੀ ਸੰਦ ਉਪਲਬਧ ਕਰਵਾਏ ਗਏ ਹਨ, ਕਿਸਾਨ ਵੀਰ ਇਨ੍ਹਾਂ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨਾ ਅੱਗ ਲਗਾਏ ਜਮੀਨ ਵਿਚ ਹੀ ਵਰਤੋਂ ਵਿਚ ਲਿਆ ਸਕਦੇ ਹਨ।ਪਿਛਲੇ ਸਮੇਂ ਅਨੁਸਾਰ ਜ਼ੋ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਉਨ੍ਹਾਂ ਨੂੰ ਖਾਸ ਤੌਰ *ਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਸਾਂਝਾ ਕਾਰਜ ਹੈ ਜਿਸ ਨੂੰ ਸਾਨੂੰ ਸਭ ਨੂੰ ਇਕਜੁਟ ਹੋ ਕੇ ਬਚਾਉਣ ਦੀ ਲੋੜ ਹੈ।
ਜ਼ਿਲ੍ਹਾ ਪੁਲਿਸ ਮੁੱਖੀ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਦਾ ਅਮਲਾ ਵੀ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਾਇਮ ਕਰ ਰਿਹਾ ਹੈ ਤਾਂ ਜ਼ੋ ਕਿਸਾਨਾਂ ਵੀਰ ਪਰਾਲੀ ਨੁੰ ਅੱਗ ਲਗਾਉਣ ਤੋਂ ਪਰਹੇਜ਼ ਕਰਨ ਤੇ ਪਰਾਲੀ ਨੂੰ ਜਮੀਨ ਵਿਚ ਮਿਲਾ ਕੇ ਹੀ ਨਿਬੇੜਾ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸਿਵਲ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਨਾਲ ਮਿਲਕੇ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਜਾਗਰੂਕਤਾ ਕੈਂਪਾ ਦਾ ਪ੍ਰਭਾਵ ਵੀ ਕਿਸਾਨਾਂ ਵਿਚ ਦੇਖਣ ਨੂੰ ਮਿਲਿਆ ਤੇ ਅਗੇ ਨਾਲੋਂ ਅੱਗ ਲਗਣ ਦੀਆਂ ਘਟਨਾਵਾਂ ਘਟੀਆਂ ਹਨ ਤੇ ਇਸਦੀ ਦਰ ਨੂੰ ਜੀਰੋ ਤੱਕ ਲਿਆਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਪਹਿਲਕਦਮੀਆਂ ਕਰ ਰਿਹਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਐਸਪੀ ਪ੍ਰਦੀਪ ਸੰਧੂ ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਡੀਐਸਪੀ ਬਲਕਾਰ ਸਿੰਘ ਤੋਂ ਇਲਾਵਾ ਖੇਤੀਬਾੜੀ ਅਫਸਰ ਤੇ ਹੋਰ ਅਧਿਕਾਰੀ ਹਾਜਰ ਸਨ।

What's Your Reaction?

like

dislike

love

funny

angry

sad

wow