ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਹਰ ਮਹੀਨੇ ਸਿਹਤ ਜਾਂਚ ਜਰੂਰੀ

Dec 17, 2024 - 21:59
 0
ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਹਰ ਮਹੀਨੇ ਸਿਹਤ ਜਾਂਚ ਜਰੂਰੀ
Join Our Channels
Join Our WhatsApp Channel Click Here
Follow Us on Google News Click Here
Follow Us on Daily Hunt Click Here

ਸਿਹਤ ਵਿਭਾਗ ਵੱਲੋਂ ਕੀਤੀ ਗਈ ਮੈਟਰਨਲ  ਡੈਥ ਰੀਵਿਊ ਮੀਟਿੰਗ

ਫਾਜ਼ਿਲਕਾ 17  ਸੰਬਰ : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ ਅਤੇ ਗਰਭਵਤੀ ਔਰਤਾਂ ਨੂੰ ਮਿਲ ਰਹੀ ਸਿਹਤ ਸੁਵਿਧਾਵਾਂ ਦਾ  ਸਮੇਂ ਸਮੇਂ ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ਤਾਂਕਿ ਲੋਕਾਂ ਨੂੰ ਵਧੀਆ  ਸਿਹਤ  ਸਹੁਲਤਾਂ  ਮਿਲ  ਸਕੇ.   ਇਸ ਸੰਬਧੀ ਸਟਾਫ ਨਾਲ ਮੀਟਿੰਗ ਵੀ ਕੀਤੀ ਜਾਂਦੀ ਹੈ.

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾਕਟਰ ਕਵਿਤਾ  ਸਿੰਘ  ਨੇ ਦੱਸਿਆ ਕਿ  ਜੇਕਰ ਕਿਸੇ ਵੀ ਗਰਭਵਤੀ ਔਰਤ  ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ  ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤਕ ਦੇ ਬੱਚਿਆ ਦੀ  ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ  ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ।

ਉਹਨਾਂ  ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮੀਆ ਦਾ ਬਰੀਕ ਨਾਲ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ ।  ਉਹਨਾਂ  ਨੇ ਦੱਸਿਆ ਕਿ ਮੀਟਿੰਗ ਤੋਂ ਬਾਦ ਸਟਾਫ ਦੀ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਤਰਾ ਦੀ ਕਮੀਆ ਦੋਬਾਰਾ ਤੋਂ ਨਾ ਹੋਵੇ ਸਟਾਫ ਨੂੰ ਹਿਦਾਇਤ ਵੀ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਗਰਭਵਤੀ ਔਰਤਾਂ ਦੇ ਹਾਈ ਰਿਸਕ ਪ੍ਰੈਗਨੈਂਸੀ ਬਾਰੇ  ਅਤੇ ਘਰ ਵਿਚ ਨਵਜਾਤ ਬੱਚਿਆ  ਦੀ ਦੇਖਭਾਲ ਅਤੇ ਟੀਕਾਕਰਨ ਬਾਰੇ ਐਨ ਐਮ ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ।

ਕਮੇਟੀ ਜਿਸ ਵਿਚ ਹਸਪਤਾਲ ਦੇ ਜਨਾਨਾ ਰੋਗਾ ਦੇ ਮਾਹਰ ਅਤੇ ਹੋਰ ਮਾਹਿਰ ਡਾਕਟਰਾਂ  ਵੱਲੋਂ ਕੀਤੀ ਇਸ ਪੜਤਾਲ ਦਾ ਮੁੱਖ ਮਕਸਦ ਭਵਿੱਖ ਚ ਹੋਣ ਵਾਲੀਆਂ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਸ ਸਮੇਂ   ਜਿਲਾ ਪਰੀਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ., ਜਲਾਲਾਬਾਦ ਹਸਪਤਾਲ , ਮਹਿਲਾ ਰੋਗਾਂ ਦੇ ਮਾਹਿਰ ਸੁਮਨਦੀਪ  ਕੌਰ  ਅਤੇ ਪੂਜਾ ਰਾਣੀ   ਏਨਮ ਆਸ਼ਾ ਵਰਕਰ  ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

What's Your Reaction?

like

dislike

love

funny

angry

sad

wow