ਖੁਸ਼ਬੂ ਸਾਵਨਸੁਖਾ ਸਵਨਾ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦੌਰਾ ਕਰਕੇ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜਾ
ਫਾਜ਼ਿਲਕਾ 19 ਨਵੰਬਰ : ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦੌਰਾ ਕਰਕੇ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ।
ਇਸ ਮੌਕੇ ਖੁਸ਼ਬੂ ਸਵਨਾ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਜ਼ੋ ਵੀ ਮਰੀਜ ਆਪਣਾ ਇਲਾਜ ਕਰਵਾਉਣ ਆਉਂਦੇ ਹਨ ਉਨ੍ਹਾਂ ਨੂੰ ਲੋੜੀਂਦੀਆਂ ਹਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਜ਼ੋ ਕੋਈ ਵੀ ਮਰੀਜ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਡਾਇਲਸਿਸ ਯੁਨਿਟ ਤੇ ਸੀ.ਟੀ.ਸਕੈਨ ਯੁਨਿਟ ਵਿਚ ਦੌਰਾ ਕਰਕੇ ਲੋਕਾਂ ਨੁੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਡਾ. ਐਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤੇ ਗਏ ਡਾਇਲਸਿਸ ਯੁਨਿਟ ਵਿਖੇ 172 ਡਾਇਲਸਿਸ ਹੋ ਚੁੱਕੇ ਹਨ ਤੇ 7700 ਤੋਂ ਵਧੇਰੇ ਸੀ.ਟੀ. ਸਕੈਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।
ਇਸ ਮੌਕੇ ਡਾ. ਰੋਹਿਤ ਖੰਨਾ, ਡਾ ਰੋਹਿਤ ਗੋਇਲ, ਡਾ. ਅਰਪਿਤ ਗੁਪਤਾ, ਪਾਰਸ ਕਟਾਰੀਆ, ਸੁਨੀਲ ਮੈਣੀ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੌਜੂਦ ਸਨ।
What's Your Reaction?