ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਮਨੀ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤੀ ਵਧਾਈ

Nov 25, 2024 - 21:49
 0
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਿਮਨੀ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਤੀ ਵਧਾਈ
Join Our Channels
Join Our WhatsApp Channel Click Here
Follow Us on Google News Click Here
Follow Us on Daily Hunt Click Here

ਫਾਜ਼ਿਲਕਾ 23 ਨਵੰਬਰ : ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਨੇ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਤੋਂ ਡਾ: ਇਸ਼ਾਂਕ ਕੁਮਾਰ, ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਮੁਕਤਸਰ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ ਰਹੇ। ਉਨਾਂ ਨੇ ਜਿਮਨੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੇ ਆਪਣੇ  ਮੁਬਾਰਕਬਾਦ ਦਿੱਤੀ|

ਉਨ੍ਹਾਂ ਦੱਸਿਆ ਕਿ ਚੱਬੇਵਾਲ ਤੋਂ 'ਆਪ' ਦੇ ਇਸ਼ਾਂਕ ਕੁਮਾਰ ਨੇ 51904 ਵੋਟਾਂ ਲੈ ਕਿ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,690 ਵੋਟਾਂ ਨਾਲ ਹਰਾਇਆ। ਉਨ੍ਹਾਂ ਦੱਸਿਆ ਕਿ ਚਾਰ ਸੀਟਾਂ ਵਿੱਚੋਂ ਇਹ ਸਭ ਤੋਂ ਵੱਡੀ ਜਿੱਤ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੇ 59104 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ ਤੇ ਗਿਦੜ੍ਹਬਾਹਾਂ ਤੋਂ ਹਰਦੀਪ ਸਿੰਘ ਡਿੰਪੀ  ਢਿਲੋਂ ਨੇ 71644  ਲੈ ਕੇ ਜਿੱਤ ਪ੍ਰਾਪਤ ਕੀਤੀ ਹੈ| ਉਹਨਾਂ ਦੱਸਿਆ ਕਿ ਇਸ ਖੁਸ਼ੀ ਵਿੱਚ ਫਾਜ਼ਿਲਕਾ  ਦੀ ਅਨਾਜ ਮੰਡੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਹੁਦੇਦਾਰਾਂ ਨੂੰ ਮਿਠਿਆਈ ਖੁਆ  ਕੇ ਉਨ੍ਹਾਂ ਨੇ ਖੁਸ਼ੀ ਸਾਂਝੀ ਕੀਤੀ ਹੈ| ਉਹਨਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦਾ ਨਤੀਜਾ ਹੈ ਜੋ ਲੋਕਾਂ ਨੇ  ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ ਹਨ।

What's Your Reaction?

like

dislike

love

funny

angry

sad

wow