ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਕਿਸਾਨਾਂ ਨਾਲ ਬੈਠਕ
ਸੁਣੀਆਂ ਮੁਸਕਿਲਾਂ, ਕਿਹਾ ਝੋਨੇ ਦੇ ਮੰਡੀਕਰਨ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਕੰਬਾਇਨ ਆਪ੍ਰੇਟਰਾਂ ਨਾਲ ਵੀ ਕੀਤੀ ਮੀਟਿੰਗ
ਫਾਜ਼ਿਲਕਾ 30 ਸਤੰਬਰ : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸਤੋਂ ਪਹਿਲਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਸਫਾਈ, ਛਾਂ, ਪੀਣ ਦਾ ਪਾਣੀ, ਰੌਸ਼ਨੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਕਾਰਜ ਸੁਚਾਰੂ ਤਰੀਕੇ ਨਾਲ ਨੇਪਰੇ ਚਾੜੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕੇ ਆਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਡੀ ਜਮੀਨ ਅਤੇ ਮਨੁੱਖੀ ਸਿਹਤ ਨੂੰ ਬਚਾਈ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀ ਇੰਡਸਟਰੀ ਵੱਲੋਂ ਵੱਧ ਤੋਂ ਵੱਧ ਗੱਠਾਂ ਬਣਾ ਕੇ ਖਰੀਦ ਕੀਤੀ ਜਾਵੇ ਇਸ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ।
ਇਸਤੋਂ ਪਹਿਲਾਂ ਉਨ੍ਹਾਂ ਨੇ ਕੰਬਾਇਨ ਆਪ੍ਰੇ਼ਟਰਾਂ ਨਾਲ ਵੀ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਸੁੱਕੀ ਫਸਲ ਦੀ ਹੀ ਕਟਾਈ ਕੀਤੀ ਜਾਵੇ।
ਬੈਠਕ ਵਿਚ ਐਸਪੀ ਪ੍ਰਦੀਪ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ, ਜ਼ਿਲ੍ਹਾ ਮੰਡੀ ਅਫ਼ਸਰ ਸੁਲੋਧ ਬਿਸ਼ਨੋਈ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸੂ ਕੁੱਕੜ ਸਮੇਤ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।
What's Your Reaction?