ਬੀਤੀਂ ਸ਼ਾਮ ਤੱਕ 479547 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

Nov 10, 2024 - 17:08
 0
ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
Join Our Channels
Join Our WhatsApp Channel Click Here
Follow Us on Google News Click Here
Follow Us on Daily Hunt Click Here
  • ਕਿਸਾਨਾਂ ਨੂੰ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ ਕੀਤੀ
  • ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਕੀਤੀ ਅਪੀਲ
ਫਰੀਦਕੋਟ 10  ਨਵੰਬਰ,2024 :  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 
ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ  ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 198557 ਮੀਟ੍ਰਿਕ ਟਨ,ਮਾਰਕਫੈਡ ਨੇ 126781 ਮੀਟ੍ਰਿਕ ਟਨ, ਪਨਸਪ ਨੇ 99740 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 53143 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1327 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 292285 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
  ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ  ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। 
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਵੀ ਅਪੀਲ ਕੀਤੀ।

What's Your Reaction?

like

dislike

love

funny

angry

sad

wow